Guru Gobind Singh Ji essay in Punjabi ਸ਼੍ਰੀ ਗੁਰੂ ਗੋਬਿੰਦ ਸਿੰਘ ਜੀ 'ਤੇ ਲੇਖ

Shri Guru Gobind Singh Ji essay in Punjabi 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ 1666 ਈਸਵੀ ਨੂੰ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਜੀ ਦੀ ਕੁੱਖ ਤੋਂ ਹੋਇਆ। ਸ੍ਰੀ ਗੁਰੂ ਤੇਗ ਬਹਾਦਰ ਜੀ ਉਸ ਵੇਲੇ ਸਿੱਖੀ ਦੇ ਪ੍ਰਚਾਰ ਲਈ ਦੇਸ਼ ਦਾ ਭ੍ਰਮਣ ਕਰ ਰਹੇ ਸਨ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਪਰਿਵਾਰ ਨੂੰ ਪਟਨਾ ਸਾਹਿਬ ਵਿਖੇ ਠਹਿਰਾਇਆ ਅਤੇ ਆਪ ਅੱਗੇ ਆਸਾਮ ਵੱਲ ਚਲੇ ਗਏ ਸਨ। ਗੁਰੂ ਜੀ ਜਦੋਂ ਢਾਕਾ (ਬੰਗਲਾਦੇਸ਼) ਵਿਖੇ ਪਹੁੰਚੇ ਸਨ ਤਾਂ ਆਪ ਜੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸੂਚਨਾ ਮਿਲੀ ਸੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਮਰ ਕੇਵਲ ਕੁਝ ਸਾਲਾਂ ਦੀ ਹੀ ਸੀ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਾਪਸਆਕਆਪਣੇ ਪੁੱਤਰ ਤੇ ਪਰਿਵਾਰ ਨੂੰ ਸ੍ਰੀ ਅਨੰਦਪੁਰ ਸਾਹਿਬ ਬੁਲਾ ਲਿਆ ਸੀ। ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ, ਉਸ ਵੇਲੇ ਔਰੰਗਜ਼ੇਬ ਦਾ ਜਬਰ, ਜ਼ੁਲਮ ਤੇ ਅੱਤਿਆਚਾਰ ਸਭ ਹੱਦਾਂ ਬੰਨੇ ਟੱਪ ਗਿਆ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਪ੍ਰਚਾਰ ਦੋਰ ਲੋਕਾਂ ਵਿਚ ਢਾਰਸ ਦੇਣ ਦਾ ਕੰਮ ਕਰ ਰਹੇ ਸਨ। ਦੇਸ਼ ਦੇ ਬਾਦਸ਼ਾਹ ਔਰੰਗਜ਼ੇਬ ਨੇ ਉਸ ਵੇਲੇ ਦੇਸ਼ ਭਰ ਦੇ ਆਪਣੇ ਸਾਰੇ ਗਵਰਨਰਾਂ ਨੂੰ ਇਹ ਹੁਕਮ ਜਾਰੀ ਕਰ ਦਿੱਤਾ ਸੀ ਕਿ ਹਿੰਦੂਆਂ ਦੇ ਸਾਰੇ ਮੰਦਰ ਅਤੇ ਸਕੂਲ ਢਾਹ ਦਿੱਤੇ ਜਾਣ। ਇਨ੍ਹਾਂ ਹੁਕਮਾਂ ਨੂੰ ਸਾਰੇ ਗਵਰਨਰਾਂ ਵਲੋਂ ਬੜੀ ਸਖਤੀ ਨਾਲ ਲਾਗੂ ਕੀਤਾ ਜਾਣ ਲੱਗ ਪਿਆ।

Guru Gobind Singh ji essay in Punjabi

Guru Gobind Singh ji History in Punjabi

 ਕਸ਼ਮੀਰ ਦਾ ਉਸ ਵੇਲੇ ਦਾ ਗਵਰਨਰ ਇਫਤਖਾਰ ਖਾਂ ਸੀ, ਜਿਸ ਨੇ ਕਿ ਬਾਦਸ਼ਾਹ ਦੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਦੀ ਅਤਿ ਹੀ ਚੁੱਕ ਲਈ। ਕਸ਼ਮੀਰ ਵਿਚ ਮੰਦਰ ਢਹਿਣ ਲੱਗੇ ਅਤੇ ਹਿੰਦੂਆਂ ਨੂੰ ਜ਼ਬਰਦਸਤੀ ਮੁਸਲਮਾਨ ਬਣਾਇਆ ਜਾਣ ਲੱਗ ਪਿਆ। ਜਦੋਂ ਅੱਤਿਆਚਾਰ ਸਭ ਹੱਦਾਂ ਬੰਨੇ ਟੱਪ ਗਿਆ ਤਾਂ ਕਸ਼ਮੀਰੀ ਪੰਡਿਤਾਂ ਦਾ ਇਕ 16 ਮੈਂਬਰੀ ਵਫਦ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਾ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਅੱਗੇ ਇਸ ਜ਼ੁਲਮ ਦੇ ਵਿਰੁੱਧ ਫਰਿਆਦ ਕੀਤੀ ਜਾ ਸਕੇ

ਇਸ ਵਫਦ ਦੀ ਮੁਲਾਕਾਤ ਗੁਰੂ ਜੀ ਨਾਲ 25 ਮਈ 1675 ਈਸਵੀ ਨੂੰ ਹੋਈ। ਕਸ਼ਮੀਰੀ ਪੰਡਿਤਾਂ ਨੇ ਸਾਰਾ ਹਾਲ ਗੁਰੂ ਜੀ ਨੂੰ ਦੱਸਿਆ, ਜਿਸ ਨੂੰ ਸੁਣ ਕੇ ਗੁਰੂ ਜੀ ਗੰਭੀਰ ਹੋ ਗਏ । ਉਸ ਵੇਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਉਮਰ ਕੇਵਲ 9 ਸਾਲ ਦੀ ਸੀ । ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਪਿਤਾ ਜੀ ਨੂੰ ਗੰਭੀਰ ਮੁਦਰਾ ਵਿਚ ਬੈਠੇ ਦੇਖਿਆ ਤਾਂ ਉਨ੍ਹਾਂ ਇਸ ਦਾ ਕਾਰਨ ਜਾਣਨਾ ਚਾਹਿਆ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਿਹਾ ਕਿ ਇਨ੍ਹਾਂ ਲਾਚਾਰ ਪੰਡਿਤਾਂ 'ਤੇ ਜ਼ੁਲਮ ਹੋ ਰਿਹਾ ਹੈ, ਜਿਸ ਨੂੰ ਤਦ ਹੀ ਠੱਲ੍ਹ ਪੈ ਸਕਦੀ ਹੈ, ਜੇਕਰ ਕੋਈ ਮਹਾਬਲੀ ਆਪਣੀ ਕੁਰਬਾਨੀ ਦੇਵੇ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤੁਰੰਤ ਕਿਹਾ ਕਿ ਪਿਤਾ ਜੀ ਤੁਹਾਡੇ ਤੋਂ ਵੱਡਾ ਮਹਾਬਲੀ ਹੋਰ ਕੌਣ ਹੋ ਸਕਦਾ ਹੈ। ਇਸ ਤਰਾਂ ਹਿੰਦੋਸਤਾਨ ਵਿਚ ਹਿੰਦੂ ਧਰਮ ਦੀ ਰੱਖਿਆ ਦੇ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਲ ਉਮਰ ਵਿਚ ਹੀ ਆਪਣੇ ਪਿਤਾ ਜੀ ਨੂੰ ਦਿੱਲੀ ਵੱਲ ਤੋਰਿਆ। ਔਰੰਗਜ਼ੇਬ ਦੇ ਹੁਕਮ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ 11 ਨਵੰਬਰ 1675 ਈਸਵੀ ਨੂੰ ਸ਼ਹੀਦ ਕਰ ਦਿੱਤਾ ਗਿਆ ਗੁਰੂ ਜੀ ਦੀ ਸ਼ਹੀਦੀ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਾਰੇ ਸਿੱਖਾਂ ਨੂੰ ਸ਼ਸਤਰਬੱਧ ਹੋਣ ਅਤੇ ਵਧੀਆ ਘੜੇ ਰੱਖਣ ਲਈ ਉਸੇ ਤਰ੍ਹਾਂ ਹੁਕਮ ਜਾਰੀ ਕਰ ਦਿੱਤਾ, ਜਿਸ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੀਤਾ

ਪ੍ਰਕਾਸ਼ ਉਤਸਵ : 2 ਜਨਵਰੀ - 

ਗੁਰੂ ਜੀ ਸ੍ਰੀ ਅਨੰਦਪੁਰ ਸਾਹਿਬ ਤੋਂ ਕੁਝ ਸਮੇਂ ਲਈ ਹਿਮਾਚਲ ਪ੍ਰਦੇਸ਼ ਵਿਚ ਨਾਹਨ ਦੇ ਰਾਜੇ ਮੇਦਨੀ ਪ੍ਰਕਾਸ਼ ਦੇ ਸੱਦੇ ਤੇ ਚਲੇ ਗਏ ਅਤੇ ਉਥੇ ਪਾਉਂਟਾ ਸਾਹਿਬ ਨਾਂ ਦਾਨਗਰ ਵਸਾਇਆ। ਇਥੇ ਹੀ ਗੁਰੂ ਜੀ ਨੇ ਕਾਫੀ ਸਾਰੀ ਬਾਣੀ ਦੀ ਰਚਨਾ ਕੀਤੀ ਅਤੇ ਭੰਗਾਣੀ ਦਾ ਯੁੱਧ ਵੀ ਪਾਉਂਟਾ ਸਾਹਿਬ ਦੇ ਨੇੜੇ ਹੀ ਲੜਨਾ ਪਿਆ। ਭੰਗਾਣੀ ਦਾ ਯੁੱਧ ਗੁਰੂ ਜੀ ਦਾ ਪਹਿਲਾ ਯੁੱਧ ਸੀ, ਜਿਸ ਵਿਚ ਅਣਟਰੇਂਡ ਵਿਅਕਤੀ ਹਿੰਦੋਸਤਾਨ ਦੇ ਬਾਦਸ਼ਾਹ ਅਤੇ ਬਾਈਧਾਰ ਦੇ ਰਾਜਿਆਂ ਦੀਆਂ ਫੌਜਾਂ ਨਾਲ ਲੜੇ ਅਤੇ ਜਿੱਤ ਹਾਸਲ ਕੀਤੀ। ਇਸ ਤੋਂ ਬਾਅਦ ਗੁਰੂ ਜੀ ਮੁੜ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਗਏ। 1699 ਈਸਵੀ ਨੂੰ ਵਿਸਾਖੀ ਵਾਲੇ ਦਿਨ ਗੁਰੂ ਜੀ ਨੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਅਤੇ ਪੰਜ ਪਿਆਰਿਆਂ ਕੋਲੋਂ ਆਪ ਅੰਮ੍ਰਿਤ ਛਕ ਕੇ ਆਪਣਾ ਨਾਮ (ਗੁਰੂ) ਗੋਬਿੰਦ ਸਿੰਘ ਰੱਖਿਆ। ਬਚਪਨ ਦਾ ਆਪ ਜੀ ਦਾ ਨਾਂ ਗੋਬਿੰਦ ਰਾਇ ਸੀ

ਸ੍ਰੀ ਅਨੰਦਪੁਰ ਸਾਹਿਬ ਵਿਖੇ ਰਹਿੰਦਿਆਂ ਵੀ ਪਹਾੜੀ ਰਾਜਿਆਂ ਨੇ ਗੁਰੂ ਜੀ ਨਾਲ ਲੜਾਈ ਝਗੜਾ ਜਾਰੀ ਰੱਖਿਆ ਪਰ ਜਿੱਤ ਹਮੇਸ਼ਾ ਗੁਰੂ ਜੀ ਦੀ ਹੀ ਹੁੰਦੀ ਰਹੀ। ਅਖੀਰ 1704 ਈਸਵੀ ਨੂੰ ਜਦੋਂ ਗੁਰੂ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛੱਡ ਦਿੱਤਾ ਤਾਂ ਮੁਗਲ ਫੌਜਾਂ ਨੇ ਪਿੱਛੋਂ ਹਮਲਾ ਕਰ ਦਿੱਤਾ, ਜਿਸ ਕਰਕੇ ਗੁਰੂ ਜੀਦਾ ਸਾਰਾ ਪਰਿਵਾਰ ਵਿਛੜ ਗਿਆ। ਚਮਕੌਰ ਸਾਹਿਬ ਦੀ ਕੱਚੀ ਗੜ੍ਹੀ ਵਿਚ ਗੁਰੂ ਜੀ ਨੇ ਆਪਣੇ 40 ਸਿੰਘਾਂ ਸਮੇਤ 10 ਲੱਖ ਮੁਗਲ ਫੌਜ ਦਾ ਟਾਕਰਾ ਕੀਤਾ। ਇਥੇ ਗੁਰੂ ਜੀ ਦੇ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸ਼ਹੀਦ ਹੋਏ ।

ਗੁਰੂ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਜੀ ਨੂੰ ਸਰਹਿੰਦ ਦੇ ਸੂਬੇ ਵਜ਼ੀਰ ਖ਼ਾਨ ਦੇ ਹੁਕਮ ਤੇ ਜ਼ਿੰਦਾ ਨੀਹਾਂ ਵਿਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ। ਬਾਅਦ ਵਿਚ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਹਜ਼ੂਰ ਸਾਹਿਬਨਾਂਦੇੜ ਤੋਂ ਪੰਜਾਬ ਆ ਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਲਿਆ ॥ ਗੁਰੂ ਜੀ ਨੇ ਸਾਬੋ ਕੀ ਤਲਵੰਡੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੁਨਰ ਸੰਪਾਦਨ ਕੀਤਾ ਅਤੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰਜੀਦੀ ਬਾਣੀਨੂੰ ਵੱਖਵੱਖ ਰਾਗਾਂ ਵਿਚ ਦਰਜ ਕੀਤਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਚੋਂ ਸਾਨੂੰ ਇਕ ਗੱਲ ਬਹੁਤ ਪ੍ਰਮੁੱਖਤਾ ਨਾਲ ਪਤਾ ਚਲਦੀ ਹੈ ਕਿ ਆਪ ਜੀ ਦੀ ਕਿਸੇ ਨਾਲ ਜਾਤੀ ਦੁਸ਼ਮਣੀ ਨਹੀਂ ਸੀ। ਪੀਰ ਬੁੱਧੂ ਸ਼ਾਹ ਵਰਗੇ ਮੁਸਲਮਾਨ ਫਕੀਰ ਆਪ ਜੀ ਦੇ ਪੱਕੇ ਮੁਰੀਦ ਸਨ ਅਤੇ ਹੋਰ ਤਾਂ ਹੋਰ ਪੀਰ ਜੀ ਨੇ ਗੁਰੂ ਜੀ ਦੀ ਭੰਗਾਣੀ ਦੇ ਯੁੱਧ ਵਿਚ ਵੀ ਮਦਦ ਕੀਤੀ ਸੀ । ਗੁਰੂ ਜੀਦੀ ਲੜਾਈ ਜ਼ੁਲਮ ਨਾਲ ਸੀ, ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ। ਗੁਰੂ ਜੀ ਦੀ ਬਾਣੀ ਵਿਚ ਵੀ ਸੱਚ ਲਈ ਲੜਨਾਤੇ ਮਜ਼ਲੂਮ ਦੀ ਰੱਖਿਆ ਕਰਨ ਦੀ ਸਿੱਖਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਾਰੇ ਸਿੱਖਾਂ ਨੂੰ ਸ਼ਸਤਰਬੱਧ ਹੋਣ ਅਤੇ ਵਧੀਆ ਘੋੜੇ ਰੱਖਣ ਲਈ ਉਸੇ ਤਰ੍ਹਾਂ ਹੁਕਮ ਜਾਰੀ ਕਰ ਦਿੱਤਾ, ਜਿਸ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੀਤਾ ਸੀ। ਗੁਰੂ ਜੀ ਸ੍ਰੀ ਅਨੰਦਪੁਰ ਸਾਹਿਬ ਤੋਂ ਕੁਝ ਸਮੇਂ ਲਈ ਹਿਮਾਚਲ ਪ੍ਰਦੇਸ਼ ਵਿਚ ਨਾਹਨ ਦੇ ਰਾਜੇ ਮੇਦਨੀ ਪ੍ਰਕਾਸ਼ ਦੇ ਸੱਦੇ ਤੇ ਚਲੇ ਗਏ ਅਤੇ ਉਥੇ ਪਾਉਂਟਾ ਸਾਹਿਬ ਨਾਂ ਦਾ ਨਗਰ ਵਸਾਇਆ  ਆਪ ਜੀ ਪ੍ਰੇਮ ਦੇ ਪੁਜਾਰੀ ਸਨ। ਆਪ ਜੀ ਦਾ ਹੁਕਮ ਹੈ :

ਸਾਚੁ ਕਹੋਂ ਸੁਨ ਲੇਹੁ ਸਭੈ ਜਿਨ
ਪ੍ਰੇਮੁ ਕੀਓ ਤਿਨ ਹੀ ਪ੍ਰਭੁ ਪਾਇਓ॥"
ਮਾਨਸ ਕੀ ਜਾਤ ਸਬੈ ਏਕੇ ਪਹਚਾਨਬੋ॥'ਤੇ

ਗੁਰੂ ਜੀ ਸ਼ੁਭ ਕਰਮਨ ਲਈ ਜ਼ਿੰਦਗੀ ਕੁਰਬਾਨ ਕਰਨ ਨੂੰ ਪਹਿਲ ਦਿੰਦੇ ਹਨ। ਆਪ ਜੀ ਦਾ ਫੁਰਮਾਨ ਹੈ :ਦੇਹ ਸ਼ਿਵਾ ਬਰ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋ॥ ਨਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰਿ ਆਪਨੀ ਜੀਤ ਕਰੋ॥''
ਗੁਰੂ ਜੀ ਨਿਮਰਤਾ ਦੀ ਮੂਰਤ ਸਨ ਅਤੇ ਇਸ ਗੱਲ ਦੇ ਸਖਤ ਵਿਰੁੱਧ ਸਨ ਕਿ ਕੋਈ ਉਨ੍ਹਾਂ ਨੂੰ ਰੱਬ ਦਾ ਦਰਜਾ ਦੇਵੇ ਆਪ ਤਾਂ ਆਪਣੇ ਆਪ ਨੂੰ ਅਕਾਲ ਪੁਰਖ ਦਾ ਦਾਸ ਅਖਵਾ ਕੇ ਖੁਸ਼ ਸਨ। ਆਪ ਜੀ ਦਾ ਫੁਰਮਾਨ ਹੈ :

ਜੇ ਹਮੜੇ ਪਰਮੇਸਰ ਉਚਰਹੁ ਹੈ, ਤੇ ਸਭ ਨਰਕ ਕੁੰਡ ਮਹਿ ਪਰਿ ਹੈ॥
ਮੋਕੇ ਦਾਸ ਤਵਨੁ ਕਾ ਜਾਨੇ, ਯਾ ਮੇਂ ਭੇਦੁ ਨ ਰੰਚ ਪਛਾਨੈ।
ਮੈਂ ਹੈ ਪਰਮ ਪੁਰਖ ਕੋ ਦਾਸਾ, ਦੇਖਨਿ ਆਯੋ ਜਗਤ ਤਮਾਸ਼ਾ

ਸਤੰਬਰ 1707 ਈਸਵੀ ਵਿਚ ਆਪ ਦੱਖਣ ਵਿਚ ਮਹਾਰਾਸ਼ਟਰ ਦੇ ਨਾਂਦੇੜ ਨਾਮੀ ਸਥਾਨ ਤੋਂ ਚਲੇ ਗਏ , ਜਿਥੇ ਆਪ ਜੀ ਨੇ ਮਾਧੋ ਦਾਸ ਵੈਰਾਗੀ ਨੂੰ ਅੰਮ੍ਰਿਤ ਛਕਾ ਕੇ ਬਾਬਾ ਬੰਦਾ ਸਿੰਘ ਬਹਾਦਰ ਬਣਾਇਆ ਅਤੇ ਜ਼ੁਲਮ ਦਾ ਟਾਕਰਾ ਕਰਨ ਲਈ ਪੰਜਾਬ ਵੱਲ ਭੇਜਿਆ। ਇਥੇ 2 ਵਿਸ਼ਵਾਸਘਾਤੀ ਪਠਾਣਾਂ ਨੇ ਗੁਰੂ ਜੀ ਤੇ ਛੁਰੇ ਨਾਲ ਵਾਰ ਕਰ ਦਿੱਤਾ। ਗੁਰੂ ਜੀ ਨੇ ਆਪਣੀ ਤਲਵਾਰ ਨਾਲ ਇਕ ਪਠਾਣ ਨੂੰ ਤਾਂ ਮੌਕੇ ਤੇ ਹੀ ਮਾਰ ਦਿੱਤਾ, ਜਦਕਿ ਦੂਜਾ ਸਿੱਖਾਂ ਹੱਥੋਂ ਮਾਰਿਆ ਗਿਆ

ਆਪ ਜੀ ਦੇ ਜ਼ਖ਼ਮ ਕਾਫੀ ਗਹਿਰੇ ਸਨ ਤੇ 7 ਅਕਤੂਬਰ 1708 ਈਸਵੀ ਨੂੰ ਆਪ ਜੀ ਜੋਤੀ ਜੋਤ ਸਮਾ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਦਿੱਤੀ। ਆਪ ਜੀ ਨੇ ਬਹੁਤ ਸਾਰੀ ਬਾਣੀ ਦੀ ਰਚਨਾ ਕੀਤੀ, ਜਿਨ੍ਹਾਂ ਵਿਚ ਜਾਪ ਸਾਹਿਬ, ਸਵੱਈਏ , ਬਚਿੱਤਰ ਨਾਟਕ, ਵਾਰ ਸ੍ਰੀ ਭਗੌਤੀ ਜੀ ਕੀ (ਚੰਡੀ ਦੀ ਵਾਰ), ਅਕਾਲ ਉਸਤਤਿ, ਜ਼ਫਰਨਾਮਾ ਦੇ ਨਾਂ ਵਰਣਨਯੋਗ ਹਨ।